अन्य खबरेताज़ा ख़बरेंपंजाब

ਮਸ਼ਹੂਰ ਕਵੀ ਸੁਰਜੀਤ ਪਾਤਰ ਦਾ ਹੋਇਆ ਦਿਹਾਂਤ

ਪੰਜਾਬ ਦੇ ਮਸ਼ਹੂਰ ਕਵੀ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਿਹਾ ਹੈ। ਜਾਣਕਾਰੀ ਮੁਤਾਬਕ ਹਾਰਟ ਅਟੈਕ ਕਰਕੇ ਕਵੀ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ। ਜਿਕਰਯੋਗ ਹੈ ਕਿ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਨਿਭਾਈ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।ਮਸ਼ਹੂਰ ਕਵੀ ਸੁਰਜੀਤ ਪਾਤਰ ਦਾ ਹੋਇਆ ਦਿਹਾਂਤ

Show More
Check Also
Close
Back to top button
error: Content is protected !!